- ਕਾਂਗਰਸ ਨੇ ਕੀਤੀ ਧੱਕੇਸ਼ਾਹੀ, ਅਕਾਲੀ ਦਲ ਪਹਿਲਾਂ ਹੀ ਮੈਦਾਨ ਚੋਂ ਭੱਜਿਆ
- ਪੁਲਸ ਮੂਕ ਦਰਸ਼ਕ ਬਣੀ ਤਮਾਸ਼ਾ ਦੇਖਦੀ ਰਹੀ
ਲੁਧਿਆਣਾ, 24 ਫਰਵਰੀ (ਅਮਨਦੀਪ ਸਿੰਘ )
ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਲੁਧਿਆਣਾ ਵਾਸੀਆਂ ਵਲੋਂ ਮਿਲੇ ਸਹਿਯੋਗ ਸਬੰਧੀ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ•ਾਂ ਨੇ ਮੀਂਹ ਪੈਣ ਦੇ ਬਾਵਜੂਦ ਵੀ ਵੋਟਾਂ ਪਾ ਕੇ ਲੋਕਤੰਤਰ ਨੂੰ ਮਜਬੂਤ ਕੀਤਾ ਹੈਂ, ਜਦੋਂ ਕਿ ਕਾਂਗਰਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਤੇ ਦੋਸ਼ ਲਾਇਆ ਕਿ ਅਕਾਲੀ ਦਲ ਨੇ ਜਿੱਥੇ ਕਾਂਗਰਸੀ ਵਰਕਰਾਂ ਵਲੋਂ ਕੀਤੀ ਗਈ ਧੱਕੇਸ਼ਾਹੀ ਦਾ ਜਵਾਬ ਨਹੀਂ ਦਿੱਤਾ ਉੱਥੇ ਦੂਜੇ ਪਾਸੇ ਅਕਾਲੀ ਦਲ ਵਲੋਂ ਆਪਣੀ ਹਾਰ ਨੂੰ ਦੇਖਦੇ ਹੋਏ ਚੋਣਾਂ ਤੋਂ ਪਹਿਲਾਂ ਹੀ ਭੱਜ ਜਾਣ ਦਾ ਦੋਸ਼ ਲਗਾਇਆ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਨੀਵਾਰ ਸ਼ਾਮ ਨੂੰ ਆਪਣੇ ਦਫਤਰ ਵਿੱਖੇ ਗੱਲਬਾਤ ਕਰ ਰਹੇ ਸਨ। ਬੈਂਸ ਨੇ ਕਿਹਾ ਕਿ ਬੇਸ਼ੱਕ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 36, 38, 39, 43, 44, 49 ਅਤੇ 50 ਦੇ ਵੱਖ ਵੱਖ ਬੂਥਾਂ ਤੇ ਕਾਂਗਰਸੀ ਆਗੂਆਂ ਨੇ ਕਬਜੇ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਅਤੇ ਕਈ ਜਗ•ਾ ਜਾਅਲੀ ਵੋਟਾਂ ਵੀ ਪੁਆਈਆਂ ਪਰ ਲੋਕਾਂ ਤੋਂ ਮਿਲੇ ਪਿਆਰ ਸਦਕਾ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਹੀ ਜੇਤੂ ਰਹਿਣਗੇ, ਕਿਉਂਕਿ ਲੋਕ ਇਨਸਾਫ ਪਾਰਟੀ ਲੋਕਾਂ ਦੇ ਦਿਲਾਂ ਤੇ ਰਾਜ ਕਰਦੀ ਹੈ। ਉਨ•ਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਪੁਲਿਸ ਦੇ ਕਰਮਚਾਰੀਆਂ ਵੀ ਸਰਕਾਰ ਦਾ ਸਾਥ ਦਿੰਦੇ ਹੋਏ ਸ਼ਰੇਆਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਹੀ ਸਾਥ ਦਿੱਤਾ। ਦੂਜੇ ਪਾਸੇ ਉਨ•ਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਬਿਲਕੁਲ ਸਫਾਇਆ ਹੋ ਜਾਵੇਗਾ ਕਿਉਂਕਿ ਅਕਾਲੀ ਖਿਚੜੀ ਹਨ ਅਤੇ ਕਾਂਗਰਸ ਨਾਲ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਦਾ ਸਿੱਧਮ ਸਿੱਧਾ ਮੁਕਾਬਲਾ ਹੋਇਆ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਕ ਵਾਰ ਫਿਰ ਲੁਧਿਆਣਾ ਸ਼ਹਿਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।