-ਪਹਿਲਾਂ 18 ਫਰਵਰੀ ਤੱਕ ਕੀਤਾ ਜਾ ਸਕਦਾ ਸੀ ਅਪਲਾਈ
-ਲੁਧਿਆਣਾ ਵਿਖੇ 1 ਮਾਰਚ ਨੂੰ ਲੱਗੇ ਰੋਜ਼ਗਾਰ ਮੇਲਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ 20 ਫਰਵਰੀ ਤੋਂ 8 ਮਾਰਚ, 2018 ਤੱਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿੱਚ ਕੀਤਾ ਜਾ ਰਿਹਾ ਹੈ। ਜਿਸ ਲਈ 18 ਫਰਵਰੀ ਤੱਕ ਆਨਲਾਈਨ ਅਪਲਾਈ ਕਰਨ ਦੀ ਸਮਾਂ ਹੱਦ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਇਨ•ਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੇ ਇਛੁੱਕ ਨੌਜਵਾਨ ਹਾਲੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ, ਜਿਨ•ਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ, ਉਹ ਵੀ ਆਪਣੀ ਆਨਲਾਈਨ ਐਪਲੀਕੇਸ਼ਨ ਨੂੰ ਅਪਡੇਟ ਕਰ ਸਕਦੇ ਹਨ।
ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਰੋਜ਼ਗਾਰ ਮੇਲਿਆਂ ਦਾ ਦਾਇਰਾ ਵਧਾ ਕੇ ਇਸ ਵਿਚ ਤਕਨੀਕੀ ਸਿੱਖਿਆ ਵਿਭਾਗ ਤੋਂ ਇਲਾਵਾ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ, ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਵੀ ਸ਼ਾਮਿਲ ਕੀਤਾ ਹੈ। ਆਨਲਾਈਨ ਅਪਲਾਈ ਕਰਨ ਦੀ ਸਮਾਂ ਹੱਦ ਖ਼ਤਮ ਕਰਨ ਨਾਲ ਉਨ•ਾਂ ਨੌਜਵਾਨਾਂ, ਜੋ 18 ਫਰਵਰੀ ਤੱਕ ਅਪਲਾਈ ਕਰਨ ਤੋਂ ਖੁੰਝ ਗਏ ਸਨ, ਨੂੰ ਭਾਰੀ ਫਾਇਦਾ ਮਿਲੇਗਾ।
ਉਨ•ਾਂ ਦੱਸਿਆ ਕਿ ਸੂਬੇ ਭਰ ਵਿਚ ਇਹ ਰੋਜ਼ਗਾਰ ਮੇਲੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਸਰਕਾਰੀ ਬਹੁ ਤਕਨੀਕੀ ਕਾਲਜਾਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਖੇ ਲਗਾਏ ਜਾ ਰਹੇ ਹਨ। ਲੁਧਿਆਣਾ ਵਿਖੇ ਇਹ ਮੇਲਾ ਮਿਤੀ 1 ਮਾਰਚ, 2018 ਨੂੰ ਆਈ. ਟੀ. ਆਈ. (ਲੜਕੇ), ਗਿੱਲ ਰੋਡ ਵਿਖੇ ਲਗਾਇਆ ਜਾਵੇਗਾ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਤਕਨੀਕੀ ਸਿੱਖਿਆ ਬਾਰੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਪਹੁੰਚਣਗੇ।