Home >> Ludhiana >> Politics >> ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਯੁਵਰਾਜ ਸਿੱਧੂ ਦੇ ਹੱਕ 'ਚ ਲਾਇਆ ਜ਼ੋਰ

ਅੱਜ ਮਿਊਂਸਪਲ ਕਾਰਪੋਰੇਸ਼ਨ ਦੀਆਂ ਵੋਟਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਵਾਰਡ ਨੰਬਰ 46 ਤੋਂ ਕਾਂਗਰਸ ਦੇ ਉਮੀਦਵਾਰ ਯੁਵਰਾਜ ਸਿੰਘ ਸਿੱਧੂ ਦੇ ਹੱਕ ਵਿੱਚ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ ਦੂਜੇ ਦਿਨ ਵੀ ਅੰਮ੍ਰਿਤਸਰ ਤੋਂ MP ਗੁਰਜੀਤ ਸਿਘ ਔਜਲਾ ਨੇ ਯੁਵਰਾਜ ਸਿੰਘ ਸਿੱਧੂ ਦੇ ਹੱਕ ਵਿੱਚ ਮੀਟਿੰਗਾਂ ਕੀਤੀਆਂ। ਉਨ੍ਹਾਂ ਤੋਂ ਇਲਾਵਾ ਹਲਕਾ ਜ਼ੀਰਾ ਤੋਂ ਨੌਜਵਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪੰਜਾਬ ਕਾਂਗਰਸ ਦੇ ਸਕੱਤਰ ਪਵਨ ਦੀਵਾਨ ਅਤੇ ਕਈ ਹੋਰ ਸੀਨੀਅਰ ਆਗੂਆਂ ਨੇ ਘਰ-ਘਰ ਜਾ ਕੇ ਯੁਵਰਾਜ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ।

ਇਸ ਤੋਂ ਪਹਿਲਾਂ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਵੀ ਉਮੀਦਵਾਰ ਯੁਵਰਾਜ ਸਿੰਘ ਸਿੱਧੂ ਦੇ ਹੱਕ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਸਨ। ਲੁਧਿਆਣਾ ਤੋਂ MP ਰਵਨੀਤ ਸਿੰਘ ਬਿੱਟੂ ਨੇ ਵੀ ਯੁਵਰਾਜ ਸਿੰਘ ਸਿੱਧੂ ਦੇ ਦਫਤਰ ਵਿਖੇ ਫੇਰੀ ਪਾਈ। ਇਸ  ਫੇਰੀ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਵਾਰਡ ਨੰਬਰ 46 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਯੁਵਰਾਜ ਸਿੰਘ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।

ਯੁਵਰਾਜ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪੂਰੀ ਲੀਡਰਸ਼ਿਪ, MP ਗੁਰਜੀਤ ਸਿਘ ਔਜਲਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪੰਜਾਬ ਕਾਂਗਰਸ ਦੇ ਸਕੱਤਰ ਪਵਨ ਦੀਵਾਨ ਅਤੇ ਹੋਰ ਸੀਨੀਅਰ ਆਗੂਆਂ ਦਾ ਉਨ੍ਹਾਂ ਦੇ ਹੱਕ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਲਈ ਅਪੀਲ ਕਰਨ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੂਰੀ ਲਗਨ ਅਤੇ ਮਹਿਨਤ ਨਾਲ ਵਾਰਡ ਦਾ ਅਤੇ ਇਲਾਕੇ ਦਾ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਮੁਸ਼ਕਿਲਾਂ ਜਾਣਦੇ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਿਵੇਂ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ। 

ਕੁਲਵੰਤ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਵਾਰਡ ਨੰ. 46 ਲਈ ਉਨ੍ਹਾਂ ਵੱਲੋਂ ਵੱਖਰਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਕੌਂਸਲਰ ਨੇ ਆਪਣੇ ਵਾਰਡ ਲਈ ਵੱਖਰਾ ਮੈਨੀਫੈਸਟੋ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਇਲਾਕੇ ਦਾ ਵਿਕਾਸ ਕਰਨਾ ਹੈ। ਇਸ ਮੈਨੀਫੈਸਟੋ ਨੂੰ ਆਉਣ ਵਾਲੇ ਪੰਜ ਸਾਲਾਂ ਲਈ ਜਾਰੀ ਕੀਤਾ ਜਾਵੇਗਾ। ਕੁਲਵੰਤ ਸਿੱਧੂ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਦਾ ਅਤੇ ਲੋਕਾਂ ਦਾ ਯੁਵਰਾਜ ਸਿੱਧੂ ਦੇ ਹੱਕ ਵਿੱਚ ਸਮਰੱਥਨ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ।
 
Top