ਸਾਹਨੇਵਾਲ ੪, ਮਾਰਚ (ਸਤਿੰਦਰ ਸਿੰਘ) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ.ਸਾਧੂ ਸਿੰਘ ਧਰਮਸੋਤ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਕੇ ਆਪਣਾ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ ਦਾ ਸੱਦਾ ਦਿੱਤਾ ਹੈ। ਉਨ•ਾਂ ਕਿਹਾ ਕਿ ਖੇਡਾਂ ਵਿੱਚ ਮਾਣ ਮੱਤੀਆਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂਂ ਨੌਕਰੀਆਂ, ਇਨਾਮੀ ਰਾਸ਼ੀ ਅਤੇ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸਾਹਨੇਵਾਲ ਵਿਖੇ ਕਬੱਡੀ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ @ਤੇ ਵਿਸ਼ੇਸ਼ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਨਾਲ ਨਿਵਾਜਿਆ ਜਾਵੇਗਾ। ਉਨ•ਾਂ ਉਦਾਹਰਨ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੀ ਉਘੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਨੇ ਡੀ.ਐਸ.ਪੀ. ਵਜੋਂ ਭਰਤੀ ਕੀਤਾ ਹੈ। ਇਸੇ ਤਰ•ਾਂ ਜੋ ਹੋਰ ਖਿਡਾਰੀ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨਗੇ ਉਨ•ਾਂ ਨੂੰ ਨੌਕਰੀਆਂ ਤੇ ਬਣਦੇ ਮਾਣ ਸਨਮਾਨ ਨਾਲ ਨਿਵਾਜਿਆ ਜਾਵੇਗਾ।
ਖਿਡਾਰੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਨ•ਾਂ ਮੂਹਰੇ ਸੱਭ ਤੋ ਵੱਡੀ ਚੁਣੌਤੀ ਨਸ਼ੇ ਹਨ। ਜਿਸਦਾ ਉਨ•ਾਂ ਨੂੰ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਤਾਂ ਜੋ ਨੌਜਵਾਨੀ ਨੂੰ ਬਚਾ ਕੇ ਸੂਬੇ ਨੂੰ ਵਿਕਾਸ ਦੇ ਰਾਹ @ਤੇ ਤੋਰਿਆ ਜਾ ਸਕੇ। ਇਸ ਮੌਕੇ ਉਨ•ਾਂ ਖੇਡ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸਲ਼ਾਘਾ ਕਰਦਿਆਂ ਟੂਰਨਾਮੈਂਟ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ੧,੦੦,੦੦੦/- ਰੁਪਏ ਦੇਣ ਦਾ ਐਲਾਨ ਕੀਤਾ।
ਇਸ ਤੋ ਪਹਿਲਾਂ ਸੀਨੀਆਰ ਕਾਂਗਰਸੀ ਆਗੂ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ ਨੇ ਸੰਬੋਧਨ ਕਰਦਿਆਂ ਹਲਕਾ ਸਾਹਨੇਵਾਲ ਵਿੱਚ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਦਾ ਵੇਰਵਾ ਪੇਸ਼ ਕੀਤਾ ਤੇ ਭਰੋਸਾ ਦਿਵਾਇਆ ਕਿ ਹਲਕਾ ਸਾਹਨੇਵਾਲ ਨੂੰ ਖੇਡਾਂ ਵਿੱਚ ਮੋਹਰੀ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਖੇਡ ਪ੍ਰਬੰਧਕ ਸ.ਸਵਰਨ ਸਿੰਘ, ਸੀਨੀਅਰ ਕਾਂਗਰਸੀ ਆਗੂ ਕੁਲਰਾਜ ਸਿੰਘ ਗਰੇਵਾਲ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਖੇਡ ਪ੍ਰਸੰਸ਼ਕ ਹਾਜ਼ਰ ਸਨ।