Home >> Ludhiana >> National >> Protest >> ਟਰੱਕ ਯੂਨੀਅਨ ਵਲੋਂ ਜ਼ਿਲਾ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਬਾਹਰ ਰੋਸ ਧਰਨਾ




ਲੁਧਿਆਣਾ, 27 ਮਾਰਚ (ਭਜਨਦੀਪ ਸਿੰਘ)-ਟਰੱਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜ਼ਿਲਾ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਸਰਾਭਾ ਨਗਰ ਸਥਿਤ ਨਗਰ ਨਿਗਮ ਦੀ ਜ਼ੋਨ ਡੀ ਦੀ ਇਮਾਰਤ ਵਿਚ ਚੱਲ ਰਹੇ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਦਿੱਤੇ ਗਏ ਇਸ ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਟਰੱਕ ਅਪ੍ਰੇਟਰ ਸ਼ਾਮਿਲ ਹੋਏ ਇਸ ਮੌਕੇ ਟਰੱਕ ਅਪ੍ਰੇਟਰਾਂ ਵਲੋਂ ਆਪਣੇ ਹੱਥਾਂ ਵਿਚ ਕਾਲੀਆਂ ਝੰਡੀਆਂ ਵੀ ਫੜੀਆਂ ਹੋਈਆਂ ਸਨ ਅਤੇ ਉਨਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਸੀ ਇਸ ਮੌਕੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ ਆਪਣੇ ਸੰਬੋਧਨ ਵਿਚ ਆਗੂਆਂ ਨੇ ਕਿਹਾ ਕਿ ਜੋ ਸਰਕਾਰ ਵਲੋਂ ਨਵੀਂ ਲੇਬਰ ਕਾਰਟੇਜ਼ ਅਤੇ ਟਰਾਂਪੋਰਟ ਪਾਲਿਸੀ ਬਣਾਈ ਗਈ ਹੈ, ਉਸ ਮੁਤਾਬਕ ਰੇਟ ਪਿਛਲੇ ਸਮੇਂ ਨਾਲੋਂ ਵੀ ਬਹੁਤ ਹੀ ਘੱਟ ਹਨ, ਕਿਉਂਕਿ ਹੁਣ ਡੀਜ਼ਲ, ਸਪੇਅਰ ਪਾਰਟਸ, ਲੇਬਰ ਆਦਿ ਦੇ ਰੇਟ ਬਹੁਤ ਜ਼ਿਆਦਾ ਵੱਧ ਗਏ ਹਨ ਅਤੇ ਅਸਮਾਨ ਛੂਹ ਰਹੇ ਹਨ ਇਸ ਲਈ ਸਰਕਾਰ ਦੀ ਪਾਲਿਸੀ ਦਾ ਬਾਈਕਾਟ ਕੀਤਾ ਜਾਵੇਗਾ ਇਸ ਦੌਰਾਨ ਜਥੇਬੰਦੀ ਦੇ ਆਗੂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਰਾਕੇਸ਼ ਭਾਸਕਰ ਨੂੰ ਮਿਲੇ ਅਤੇ ਉਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਦਿੱਤਾ ਰਾਕੇਸ਼ ਭਾਸਕਰ ਨੇ ਜਥੇਬੰਦੀ ਦੇ ਆਗੂਆਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ ਇਸ ਮੌਕੇ ਓਮ ਪ੍ਰਕਾਸ਼, ਆਤਮਾ ਸਿੰਘ, ਬਿੰਦਰ ਮਨੀਲਾ ਆਦਿ ਸਮੇਤ ਵੱਡੀ ਗਿਣਤੀ 'ਚ ਟਰੱਕ ਅਪ੍ਰੇਟਰ ਹਾਜ਼ਰ ਸਨ 

 
Top